Celebrities, Cultural News, Entertainment, Issues, News, punjabi-music, Satinder Sartaj, ਸਤਿੰਦਰ ਸਰਤਾਜ, ਸਭਿਆਚਾਰਕ ਖ਼ਬਰਾਂ, ਖ਼ਬਰਾਂ, ਮਸਲੇ, ਲੁਧਿਆਣਾ
ਹੁਣ ਸਰਤਾਜ ਬਚਾਏਗਾ ਰੁੱਖ
ਲੁਧਿਆਣਾ: 4 ਜਨਵਰੀ (ਜਸਟ ਪੰਜਾਬੀ ਰਿਪੋਰਟਰ): ਪੰਜਾਬੀ ਗਾਇਕੀ ਵਿਚ ਵੱਖਰੀ ਪੇਸ਼ਕਾਰੀ ਕਰ ਕੇ ਚਰਚਾ ਵਿਚ ਆਏ ਗਾਇਕ ਸਤਿੰਦਰ ਸਰਤਾਜ ਨੇ ਹੁਣ ਰੁੱਖ ਬਚਾਉਣ ਦੀ ਮੁਹਿੰਮ ਵਿਚ ਯੋਗਦਾਨ ਦੇਣ ਦਾ ਐਲਾਨ ਕੀਤਾ ਹੈ। ਸਰਤਾਜ ਨੂੰ ਪੋਸਟਰ ਭੇਂਟ ਕਰਦੇ ਹੋਏ ਬਲਵਿੰਦਰ ਸਿੰਘ ਲੱਖੇਵਾਲੀਲੁਧਿਆਣਾ ਦੇ ਇਕ ਆਲੀਸ਼ਾਨ ਹੋਟਲ ਵਿਚ ਹੋਈ ਇਕ ਪੱਤਰਕਾਰ ਮਿਲਣੀ ਵਿਚ ਇਕ ਵਾਤਾਵਰਣ ਸੰਭਾਲ ਸਵੈ-ਸੇਵੀ ਸੰਸਥਾ ਨੇਚਰ ਟ੍ਰੀ ਫਾਉਂਡੇਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਲੱਖੇਵਾਲੀ ਨੇ ਸਰਤਾਜ ਨੂੰ ਪੰਜ ਸਾਲਾਂ ਲਈ ਸੰਸਥਾ ਦਾ ‘ਬਰੈਂਡ ਐਂਬੈਸਡਰ’ ਬਣਾਏ ਜਾਣ ਦਾ ਐਲਾਨ ਕੀਤਾ। ਲੱਖੇਵਾਲੀ ਮੁਤਾਬਕ ਸਰਤਾਜ ਨੇ ਇਹ ਕਦਮ ਕੈਨੇਡਾ ਰਹਿੰਦੇ ਪ੍ਰਵਾਸੀ ਪੰਜਾਬੀ ਪ੍ਰਮੋਟਰ ਇਕਬਾਲ ਮਾਹਲ ਦੀ ਪ੍ਰੇਰਨਾ ਨਾਲ ਚੁੱਕਿਆ ਹੈ।ਜ਼ਿਕਰਯੋਗ ਹੈ ਕਿ ਇਕਬਾਲ ਮਾਹਲ ਨੇ ਹੀ ਸਰਤਾਜ ਨੂੰ ਦੇਸ਼-ਵਿਦੇਸ਼ ਦੇ ਮੰਚਾਂ ਉੱਤੇ ਪੇਸ਼ ਕਰ ਕੇ ਗਾਇਕੀ ਦੇ ਪਿੜ ਵਿਚ ਉਤਾਰਿਆ ਸੀ।ਇਸ ਮੌਕੇ ਸਤਿੰਦਰ ਸਰਤਾਜ ਨੂੰ ਚਿੱਤਰਕਾਰ ਸੁਖਵੰਤ ਵੱਲੋਂ ਚਿਤਰਿਆ ਗਿਆ ਸ਼ਿਵ ਕੁਮਾਰ ਬਟਾਲਵੀ ਦੀ ਰੁੱਖਾਂ ਬਾਰੇ ਲਿਖੀ ਕਵਿਤਾ ਦਾ ਪੋਸਟਰ ਭੇਂਟ ਕੀਤਾ ਗਿਆ। &n...