80 ਕਰੋੜ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ

ਭਾਰਤ ਵਿਚ ਵਧਦੀ ਕੋਰੋਨਾ ਵਾਇਰਸ (Coronavirus) ਦੀ ਮਾਰ ਅਤੇ 21 ਦਿਨਾਂ ਦੇ ਕਰਫ਼ਿਊ ਦੇ ਦੂਸਰੇ ਦਿਨ ਭਾਰਤ ਸਰਕਾਰ ਨੇ ਦੇਸ਼ ਦੇ 80 ਕਰੋੜ ਗ਼ਰੀਬਾਂ ਨੂੰ ਤਿੰਨ ਮਹੀਨੇ ਦਾ ਰਾਸ਼ਨ ਮੁਫ਼ਤ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਗ਼ਰੀਬਾਂ ਤੇ ਲੋੜਵੰਦਾ ਦੀ ਮਦਦ ਲਈ 1.70 ਲੱਖ ਕਰੋੜ ਦਾ ਰਾਹਤ ਪੈਕੇਜ ਦੇਣ ਦੀ ਗੱਲ ਵੀ ਕਹੀ ਗਈ ਹੈ।
 
finance minister nirmala sitaraman
 
ਇਹ ਜਾਣਕਾਰੀ ਦਿੰਦਿਆ ਭਾਰਤ ਦੀ ਵਿੱਤ-ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਸਰਕਾਰ ਪ੍ਰਧਾਨਮੰਤਰੀ ਗ਼ਰੀਬ ਭਲਾਈ ਯੋਜਨਾ ਲੈ ਕੇ ਆਈ ਹੈ। ਇਸ ਔਖੀ ਘੜੀ ਵਿਚ ਗ਼ਰੀਬਾਂ ‘ਤੇ ਜ਼ਿਆਦਾ ਅਸਰ ਪਵੇਗਾ। ਸਿਹਤ ਮਹਿਕਮੇ ਦੇ ਮੁਲਾਜ਼ਮਾਂ ਨੂੰ 50 ਲੱਖਰ ਰੁਪਏ ਦਾ ਬੀਮਾ ਦਿੱਤਾ ਜਾਵੇਗਾ। ਗ਼ਰੀਬਾਂ ਨੂੰ ਅੰਨ-ਧੰਨ ਦੇ ਕੇ ਰਾਹਤ ਪਹੁੰਚਾਈ ਜਾਵੇਗੀ।
 
 
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਭਲਾਈ ਅੰਨ ਯੋਜਨਾ ਤਹਿਤ 80 ਕਰੋੜ ਗ਼ਰੀਬਾਂ ਨੂੰ 5 ਕਿੱਲੋ ਕਣਕ ਜਾਂ ਚੌਲ ਤੇ 1 ਕਿੱਲੋ ਦਾਲ ਦਿੱਤੀ ਜਾਵੇਗੀ। ਇਹ ਰਾਸ਼ਨ ਤਿੰਨ ਮਹੀਨੇ ਤੱਕ ਦਿੱਤਾ ਜਾਵੇਗਾ। ਜਿਨ੍ਹਾਂ ਨੂੰ ਰਾਸ਼ਨ ਡਿਪੂਆਂ ਰਾਹੀਂ ਰਾਸ਼ਨ ਮਿਲਦਾ ਹੈ, ਉਹ ਇਸ ਤੋਂ ਵੱਖਰਾ ਹੋਵੇਗਾ।
 
corona virus in india
 
 
ਕਿਸਾਨਾਂ ਦੀ ਭਲਾਈ ਲਈ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਹਰ ਸਾਲ 6000 ਰੁਪਏ ਦਿੱਤੇ ਜਾਂਦੇ ਹਨ। ਅਪ੍ਰੈਲ ਦੇ ਪਹਿਲੇ ਹਫ਼ਤੇ ਵਿਚ 2000 ਰੁਪਏ ਦੀ ਪਹਿਲੀ ਕਿਸਤ 8 ਕਰੋੜ ਕਿਸਾਨਾਂ ਦੇ ਖ਼ਾਤੇ ਵਿਚ ਪਾ ਦਿੱਤੀ ਜਾਵੇਗੀ। 
 
ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 182 ਰੁਪਏ ਤੋਂ ਵਧਾ ਕੇ 202 ਰੁਪਏ ਕਰ ਦਿੱਤੀ ਗਈ ਹੈ। 
 
20 ਕਰੋੜ ਔਰਤਾਂ ਦੇ ਜਨ-ਧਨ ਬੈਂਕ ਖ਼ਾਤੇ ਵਿਚ ਅਗਲੇ ਤਿੰਨ ਮਹੀਨੇ ਤੱਕ ਹਰ ਮਹੀਨੇ 500 ਰੁਪਏ ਪਾਏ ਜਾਣਗੇ। ਗ਼ਰੀਬ, ਬਜ਼ੁਰਗ, ਵਿਧਵਾ ਤੇ ਦਿਵਿਆਂਗ ਔਰਤਾਂ ਨੂੰ ਮਦਦ ਦਿੱਤੀ ਜਾਵੇਗੀ। ਉੱਜਵਲਾ ਯੋਜਨਾ ਤਹਿਤ ਗ਼ਰੀਬ ਔਰਤਾਂ ਨੂੰ ਤਿੰਨ ਮਹੀਨੇ ਮੁਫ਼ਤ ਗੈਸ ਸਿਲੰਡਰ ਦਿੱਤਾ ਜਾਵੇਗਾ। ਔਰਤਾਂ ਦੇ ਸੈਲਫ਼ ਹੈਲਪ ਗਰੁੱਪਾਂ ਨੂੰ 20 ਲੱਖ ਤੱਕ ਦਾ ਬਿਨਾਂ ਗਰੰਟੀ ਵਾਲਾ ਕਰਜ਼ਾ ਦਿੱਤਾ ਜਾਵੇਗਾ।
 
 
 

ਇਹ ਵੀ ਪੜ੍ਹੋ
Corona Virus Live Update | ਕੋਰੋਨਾ ਵਾਇਰਸ ਦੀ ਤਾਜ਼ਾ ਖ਼ਬਰ
ਹਵਾ ਰਾਹੀਂ ਨਹੀਂ ਫੈਲਦਾ ਕੋਰੋਨਾ: ਆਲਮੀ ਸਿਹਤ ਸੰਗਠਨ
Coronavirus ਕੀ ਮਾਸਕ ਪਾਉਣਾ ਜ਼ਰੂਰੀ ਹੈ?

 
ਘੱਟ ਤਨਖ਼ਾਹ ਵਾਲੇ ਮੁਲਾਜ਼ਮਾਂ ਦੇ ਹਿੱਸੇ ਦਾ ਪ੍ਰਾਵੀਡੈਂਟ ਫੰਡ ਸਰਕਾਰ ਦੇਵੇਗੀ।
 
ਜ਼ਿਕਰਯੋਗ ਹੈ ਕਿ 25 ਮਾਰਚ 2020 ਤੋਂ ਪੂਰੇ ਭਾਰਤ ਵਿਚ ਲੌਕਡਾਊਨ ਕਰ ਦਿੱਤਾ ਗਿਆ ਸੀ ਅਤੇ ਲੋਕਾਂ ਨੂੰ ਅਗਲੇ 21 ਦਿਨਾਂ ਤੱਕ ਘਰਾਂ ਅੰਦਰ ਹੀ ਰਹਿਣ ਦੀ ਹਿਦਾਇਤ ਦਿੱਤੀ ਗਈ ਸੀ। ਇਸ ਦੌਰਾਨ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਸੂਚਨਾ ਮੁਤਾਬਿਕ 26 ਮਾਰਚ ਨੂੰ ਰਾਤ 8 ਵਜੇ ਤੱਕ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਕਰੋਨਾ ਵਾਇਰਸ (Coronavirus) ਦੇ ਕੁੱਲ੍ਹ 694 ਮਾਮਲੇ ਪੁਸ਼ਟ ਹੋ ਚੁੱਕੇ ਹਨ ਜਿਨ੍ਹਾਂ ਵਿਚੋਂ 45 ਠੀਕ ਹੋ ਚੁੱਕੇ ਹਨ ਤੇ 16 ਦੀ ਮੌਤ ਹੋ ਚੁੱਕੀ ਹੈ।
 
ਖ਼ਬਰ ਲਿਖੇ ਜਾਣ ਤੱਕ ਪੰਜਾਬ ਵਿਚ ਕੁੱਲ੍ਹ 33 ਮਾਮਲੇ ਪੁਸ਼ਟ ਹੋਏ ਤੇ 1 ਦੀ ਮੌਤ ਹੋ ਚੁੱਕੀ ਹੈ।  ਮਹਾਂਰਾਸ਼ਟਰ ਅਤੇ ਕੇਰਲਾ ਵਿਚ ਪੁਸ਼ਟ ਮਾਮਲਿਆਂ ਦੀ ਗਿਣਤੀ 100 ਤੋਂ ਪਾਰ ਹੋ ਚੁੱਕੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜਿਸ ਤੇਜ਼ੀ ਨਾਲ ਮਾਮਲੇ ਵਧ ਰਹੇ ਹਨ ਅਗਲੇ ਦੋ ਦਿਨਾਂ ਵਿਚ ਇਨ੍ਹਾਂ ਦੀ ਗਿਣਤੀ 1000 ਤੱਕ ਪਹੁੰਚਣ ਦੇ ਆਸਾਰ ਹਨ। ਉਨ੍ਹਾਂ ਕਿਹਾ ਕਿ ਇਸ ਵਾਸਤੇ ਘਰਾਂ ਵਿਚ ਰਹਿਣਾ ਹੋਰ ਵੀ ਲਾਜ਼ਮੀ ਹੋ ਜਾਂਦਾ ਹੈ।
ਜ਼ੋਰਦਾਰ ਟਾਈਮਜ਼ ਇਕ ਸੁਤੰਤਰ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਇਮਾਨਦਾਰੀ, ਨਿਰਪੱਖਤਾ, ਨਿਡਰਤਾ ਤੇ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ।
ਜ਼ੋਰਦਾਰ ਟਾਈਮਜ਼ ਇਕ ਸੁਤੰਤਰ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਇਮਾਨਦਾਰੀ, ਨਿਰਪੱਖਤਾ, ਨਿਡਰਤਾ ਤੇ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ।

Updated:

in

,

by

Tags:

ਇਕ ਨਜ਼ਰ ਇੱਧਰ ਵੀ

Comments

Leave a Reply

error: ਕਾਪੀ ਕਰਨਾ ਮਨ੍ਹਾਂ ਹੈ। ਲਿਖਤ ਪ੍ਰਾਪਤ ਕਰਨ ਲਈ ਈ-ਮੇਲ ਕਰੋ zordartimes@gmail.com