ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਤਿੰਨ ਸਾਲ ਬਾਅਦ ਹੋਣ ਵਾਲੀਆਂ ਚੋਣਾਂ ਵਿਚ ਦਰਸ਼ਨ ਬੁੱਟਰ-ਸੁਸ਼ੀਲ ਦੁਸਾਂਝ ਦਾ ਗਰੁੱਪ ਬਿਨਾਂ ਮੁਕਾਬਲਾ ਜਿੱਤ ਗਿਆ ਹੈ। ਡਾ. ਸੁਖਦੇਵ ਸਿਰਸਾ ਦੀ ਅਗਵਾਈ ਵਾਲੇ ਗਰੁੱਪ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸਾਰੇ ਉਮੀਦਵਾਰਾਂ ਦੇ ਨਾਮ ਵਾਪਸ ਲੈਣ ਤੋਂ ਬਾਅਦ ਬੁੱਟਰ-ਦੁਸਾਂਝ ਗਰੁੱਪ ਦੇ ਸਾਰੇ ਉਮੀਦਵਾਰਾਂ ਨੂੰ ਵੱਖੋ-ਵੱਖ ਅਹੁਦਿਆਂ ਲਈ ਜੇਤੂ ਕਰਾਰ ਦੇ ਦਿੱਤਾ ਗਿਆ।
ਇਸ ਮੌਕੇ ਕੇਵਲ ਧਾਲੀਵਾਲ, ਡਾ. ਸਰਬਜੀਤ ਸਿੰਘ ਅਤੇ ਡਾ. ਅਰਵਿੰਦਰ ਕਾਕੜਾ ਦੀ ਅਗਵਾਈ ਵਾਲੀ ਟੀਮ ਦੇ ਸਾਰੇ ਮੈਂਬਰਾਂ ਨੇ ਸਾਰੇ ਅਹੁਦਿਆਂ ਉੱਤੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਬਾਰੇ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਇਹ ਕਦਮ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਗਾਂਵਧੂ ਵਿਚਾਰਾਂ ਵਾਲੇ ਲੇਖਕਾਂ ਵਿਚ ਆਪਸੀ ਫੁੱਟ ਅਤੇ ਧੜੇ ਬੰਦੀ ਨੂੰ ਰੋਕਣ ਲਈ ਚੁੱਕਿਆ ਗਿਆ।
ਅਜੋਕੇ ਹਾਲਾਤ ਵਿਚ ਜਦੋਂ ਅਗਾਂਹਵਧੂ ਵਿਚਾਰਾਂ ਵਾਲੇ ਲੇਖਕਾਂ ਦੇ ਬੋਲਣ ਉੱਤੇ ਤਰ੍ਹਾਂ-ਤਰ੍ਹਾਂ ਦੀਆਂ ਪਾਬੰਦੀਆਂ ਆਇਦ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰਾਂ ਵੱਲੋਂ ਲੇਖਕਾਂ, ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਹਰ ਤਰ੍ਹਾਂ ਦੇ ਸੱਭਿਆਚਾਰਕ ਕਾਮਿਆਂ ਉੱਪਰ ਤਰ੍ਹਾਂ-ਤਰ੍ਹਾਂ ਦਾ ਤਸ਼ੱਦਦ ਢਾਇਆ ਜਾ ਰਿਹਾ ਹੈ, ਉਸ ਸਮੇਂ ਲੇਖਕਾਂ ਦੀ ਇਕਜੁੱਟਤਾ ਇਤਿਹਾਸਿਕ ਲੋੜ ਹੈ ਜਿਸ ਨੂੰ ਮੁੱਖ ਰਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਅਸੀਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਚੰਗੇਰੇ ਭਵਿੱਖ ਲਈ ਇਹ ਕਦਮ ਬਹੁਤ ਸੋਚ-ਵਿਚਾਰ ਤੋਂ ਬਾਅਦ ਚੁੱਕ ਰਹੇ ਹਾਂ। ਇਹ ਫੈਸਲਾ ਕੇਵਲ ਧਾਲੀਵਾਲ, ਡਾ ਸਰਬਜੀਤ ਸਿੰਘ, ਡਾ. ਅਰਵਿੰਦਰ ਕਾਕੜਾ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਗੁਲਜਾਰ ਪੰਧੇਰ, ਹਰਮੀਤ ਵਿਦਿਆਰਥੀ, ਸੁਰਜੀਤ ਜੱਜ, ਸਤਪਾਲ ਭੀਖੀ, ਡਾ. ਹਰਜਿੰਦਰ ਸਿੰਘ ਸੂਰੇਵਾਲੀਆ, ਡਾ. ਹਰਵਿੰਦਰ ਸਿੰਘ ਸਿਰਸਾ, ਕਰਮ ਸਿੰਘ ਵਕੀਲ, ਜਸਪਾਲ ਮਾਨਖੇੜਾ, ਜਸਵੀਰ ਝੱਜ, ਧਰਵਿੰਦਰ ਸਿੰਘ ਔਲਖ, ਬਲਕਾਰ ਸਿੱਧੂ, ਬਲਵਿੰਦਰ ਸਿੰਘ ਭੁੱਲਰ, ਮਨਦੀਪ ਕੌਰ ਭੰਵਰਾ, ਵਰਗਿਸ ਸਲਾਮਤ, ਸੁਖਵੰਤ ਚੇਤਨਪੁਰਾ, ਡਾ. ਗੁਰਮੇਲ ਸਿੰਘ, ਤਰਲੋਚਨ ਝਾਂਡੇ, ਡਾ. ਜੋਗਾ ਸਿੰਘ, ਡਾ. ਅਨੂਪ ਸਿੰਘ ਬਟਾਲਾ, ਰਣਬੀਰ ਰਾਣਾ, ਡਾ. ਕੁਲਦੀਪ ਸਿੰਘ ਦੀਪ, ਸੁਰਜੀਤ ਸਿਰੜੀ ਹਰਿਆਣਾ, ਡਾ. ਸੰਤੋਖ ਸਿੰਘ ਸੁੱਖੀ, ਗੁਰਪ੍ਰੀਤ ਸਿੰਘ ਸੰਗਰਾਣਾ, ਸੁਰਿੰਦਰ ਕੈਲੇ, ਅਮਰਜੀਤ ਪੇਂਟਰ, ਡਾ. ਬਲਵਿੰਦਰ ਚਾਹਲ, ਪ੍ਰੋ ਹਰਜੀਤ ਸਿੰਘ, ਬਲਕੌਰ ਸਿੰਘ ਗਿੱਲ, ਅਜੀਤ ਪਿਆਸਾ, ਕਾਮਰੇਡ ਰਜਿੰਦਰ ਬੱਲਾਂ ਨੇ ਸਾਂਝੇ ਤੌਰ ਤੇ ਲਿਆ।
ਜ਼ੋਰਦਾਰ ਟਾਈਮਜ਼ ਇਕ ਸੁਤੰਤਰ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਇਮਾਨਦਾਰੀ, ਨਿਰਪੱਖਤਾ, ਨਿਡਰਤਾ ਤੇ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ।
ਸਿਆਸਤ । ਮਨੋਰੰਜਨ । ਸਭਿਆਚਾਰ । ਜੀਵਨ ਜਾਚ । ਸਿਹਤ । ਸਾਹਿਤ । ਕਿਤਾਬਾਂ
Leave a Reply