Majitha Liquor ਸ਼ਰਾਬ ਕਾਂਡ: ਮੌਤਾਂ ਦੀ ਗਿਣਤੀ 21 ਹੋਈ

Majitha Liquor ਸ਼ਰਾਬ ਕਾਂਡ: ਮੌਤਾਂ ਦੀ ਗਿਣਤੀ 21 ਹੋਈ
Indo Pak ਜੰਗਬੰਦੀ ਦਾ ਐਲਾਨ Ceasefire

13 ਮਈ 2025

07:45 PM


ਮਜੀਠਾ ਸ਼ਰਾਬ ਕਾਂਡ: ਮੌਤਾਂ ਦੀ ਗਿਣਤੀ 21 ਹੋਈ

ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ 20 ਹੋ ਗਈ ਹੈ। 13 ਮਈ ਨੂੰ ਦੇਰ ਸ਼ਾਮ ਮਿਲੀ ਜਾਣਕਾਰੀ ਮੁਤਾਬਿਕ ਜ਼ੇਰੇ ਇਲਾਜ ਗੰਭੀਰ ਮਰੀਜ਼ਾਂ ਦੀ ਮੌਤ ਹੋ ਗਈ।

13 ਮਈ 2025

09:25 AM


ਮੌਤਾਂ ਨਹੀਂ ਕਤਲ: ਭਗਵੰਤ ਮਾਨ

ਘਟਨਾ ਦੀ ਜਾਣਕਾਰੀ ਮਿਲਦਿਆਂ ਮੁੱਖ-ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਨ੍ਹਾਂ ਮੌਤਾਂ ਨੂੰ ਕਤਲ ਦੱਸਿਆ। ਉਨ੍ਹਾਂ ਕਿਹਾ ਕਿ ਮਾਸੂਮ ਲੋਕਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

10-10 ਲੱਖ ਰੁਪਏ ਮੁਆਵਜੇ

ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜੇ ਦਿੱਤਾ ਜਾਵੇਗਾ।

ਘਰ-ਘਰ ਜਾ ਕੇ ਲੱਭੇ ਮਰੀਜ਼

ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਮੈਡੀਕਲ ਟੀਮਾਂ ਭੇਜੀਆਂ ਗਈਆਂ, ਜਿਨ੍ਹਾਂ ਨੇ ਘਰ-ਘਰ ਜਾ ਕੇ ਪਤਾ ਕੀਤਾ ਤਾਂ ਜੋ ਉਨ੍ਹਾਂ ਲੋਕਾਂ ਨੂੰ ਲੱਭਿਆ ਜਾ ਸਕੇ ਜਿਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਪੀਤੀ ਹੋਵੇ।

13 ਮਈ 2025

09:25 AM


ਮਜੀਠਾ ਹਲਕੇ ਦੇ ਕਈ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ 14 ਮੌਤਾਂ, 7 ਦੋਸ਼ੀ ਫੜੇ

ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਮੌਤਾਂ ਦੀ ਮੌਤ ਹੋ ਜਾਣ ਦੀ ਖ਼ਬਰ ਆਈ ਹੈ। ਮਰਨ ਵਾਲਿਆਂ ਵਿੱਚ ਭੰਗਾਲੀ, ਪਤਾਲਪੁਰੀ, ਮਰੜੀ ਕਲਾਂ, ਤਲਵੰਡੀ ਘੁੰਮਣ ਅਤੇ ਥਰੀਏਵਾਲ ਪਿੰਡਾਂ ਦੇ ਰਹਿਣ ਵਾਲੇ ਸਨ। ਜਿੰਨ੍ਹਾਂ ਵਿੱਚੋਂ ਜ਼ਿਆਦਾਤਰ ਮਜ਼ਦੂਰ ਦੱਸੇ ਜਾ ਰਹੇ ਹਨ।

ਪੁਲਿਸ ਦੀ ਸ਼ੁਰੂਆਤੀ ਪੜਤਾਲ ਮੁਤਾਬਿਕ ਇੰਟਰਨੈੱਟ ਰਾਹੀਂ ਵੱਡੀ ਮਾਤਰਾ ਵਿੱਚ ਮੈਥਨੋਲ ਖ਼ਰੀਦ ਕੇ ਸ਼ਰਾਬ ਬਣਾਈ ਗਈ ਸੀ। ਪੰਜਾਬ ਪੁਲਿਸ ਨੇ ਹੁਣ ਤੱਕ 7 ਵਿਅਕਤੀਆਂ ਨੂੰ ਗ਼੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਪੰਜ ਵਿਅਕਤੀਆਂ ਦੀ ਪਛਾਣ ਦੱਸੀ ਹੈ, ਜਿਨ੍ਹਾਂ ਵਿੱਚ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਉਰਫ ਬੱਬੂ, ਤੋਂ ਇਲਾਵਾ ਕੁਲਬੀਰ ਸਿੰਘ ਉਰਫ ਜੱਗੂ, ਸਾਬ ਸਿੰਘ ਉਰਫ ਰਾਈ, ਗੁਰਜੰਟ ਉਰਫ ਜੰਟਾ, ਸਿਕੰਦਰ ਸਿੰਘ ਉਰਫ ਪੱਪੂ, ਅਰੁਣ ਕੁਮਾਰ ਉਰਫ ਕਾਲਾ ਵਾਸੀ ਪਤਾਲਪੁਰੀ ਅਤੇ ਨਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਐਤਵਾਰ ਜਾਂ ਸੋਮਵਾਰ ਨੂੰ ਸ਼ਰਾਬ ਪੀਤੀ, ਜਿਸ ਤੋਂ ਬਾਅਦ ਉਲਟੀਆਂ ਆਉਣ ਲੱਗੀਆਂ।

ਮੌਕੇ ‘ਤੇ ਪਹੁੰਚੇ ਜਲੰਦਰ ਦੇਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਨੇ 50 ਲੀਟਰ ਮੈਥਨੋਲ ਮੰਗਵਾਲਿਆ ਅਤੇ ਉਸ ਨੂੰ ਪਤਲਾ ਕਰ ਕੇ ਦੋ-ਦੋ ਲੀਟਰ ਦੇ ਪੈਕਟਾਂ ਵਿੱਚ ਵੇਚੀ। ਉਨ੍ਹਾਂ ਕਿਹਾ ਕਿ ਅਸੀਂ ਇਕ-ਇਕ ਪੈਕਟ ਲੱਭ ਰਹੇ ਹਾਂ।

ਪੁਲਿਸ ਨੇ ਥਾਣਾ ਮਜੀਠਾ ਅਤੇ ਕੱਥੂ ਨੰਗਲ ਵਿਖੇ ਦੋਸ਼ੀਆਂ ਉੱਤੇ ਭਾਰਤੀ ਨਿਆਂ ਸਹਿੰਤਾ ਅਤੇ ਐਕਸ਼ਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਹਰ ਵਿਸ਼ੇ ਦੀਆਂ ਸ਼ਾਨਦਾਰ ਕਿਤਾਬਾਂ ਪੜ੍ਹਨ ਲਈ ਕਲਿੱਕ ਕਰੋ

ਜ਼ੋਰਦਾਰ ਟਾਈਮਜ਼ ਇਕ ਸੁਤੰਤਰ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਇਮਾਨਦਾਰੀ, ਨਿਰਪੱਖਤਾ, ਨਿਡਰਤਾ ਤੇ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ।

ਇਸ ਤਰ੍ਹਾਂ ਦੀਆਂ ਹੋਰ ਲਿਖਤਾਂ ਲਈ ਸਾਡੇ ਨਾਲ ਫੇਸਬੁੱਕ, ਵੱਟਸ-ਐਪ ’ਤੇ ਇੰਸਟਾਗ੍ਰਾਮ ’ਤੇ ਜੁੜੋ। ਜਿਸ ਐਪ ’ਤੇ ਸਾਡੇ ਨਾਲ ਜੁੜਨਾ ਚਾਹੋ, ਉਸ ਐਪ ਦੇ ਨਾਮ ’ਤੇ ਕਲਿੱਕ ਕਰੋ।


Updated:

in

by

Comments

Leave a Reply

error: ਕਾਪੀ ਕਰਨਾ ਮਨ੍ਹਾਂ ਹੈ। ਲਿਖਤ ਪ੍ਰਾਪਤ ਕਰਨ ਲਈ ਈ-ਮੇਲ ਕਰੋ zordartimes@gmail.com