ਨਵੀਂ ਦਿੱਲੀਚੰਡੀਗੜ੍ਹ (ਬਿਊਰੋ) : ਪੰਜਾਬ ਸਮੇਤ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਚੋਣਾਂ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵਲੋਂ 4 ਫਰਵਰੀ ਨੂੰ ਪੰਜਾਬ ਵਿਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਵਲੋਂ ਚੋਣਾਂ ਦੇ ਐਲਾਨ ਕਰਨ ਦੇ ਨਾਲ ਹੀ ਪੰਜ ਸੂਬਿਆਂ, ਪੰਜਾਬ, ਯੂ.ਪੀ., ਉਤਰਾਖੰਡ, ਗੋਆ ਅਤੇ ਮਣੀਪੁਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਇਕ ਹੀ ਪੜਾਅ ਵਿਚ ਚੋਣਾਂ ਹੋਣਗੀਆਂ।
ਚੋਣ ਕਮਿਸ਼ਨ ਮੁਤਾਬਕ 11 ਜਨਵਰੀ ਨੂੰ ਉਮੀਦਵਾਰ ਚੋਣਾਂ ਲਈ ਨਾਮਜ਼ਦਗੀ ਪੱਤਰ ਭਰ ਸਕਦੇ ਹਨ ਅਤੇ ਨਾਮਜ਼ਦਗੀ ਦੀ ਆਖਰੀ ਮਿਤੀ 18 ਜਨਵਰੀ ਰੱਖੀ ਗਈ ਹੈ। 21 ਜਨਵਰੀ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ਅਤੇ 4 ਫਰਵਰੀ ਨੂੰ ਇਕੋ ਪੜਾਅ ਵਿਚ ਪੂਰੇ ਸੂਬੇ ‘ਚ ਚੋਣਾਂ ਹੋਣਗੀਆਂ। 11 ਮਾਰਚ ਨੂੰ ਚੋਣ ਕਮਿਸ਼ਨ ਵਲੋਂ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਦੇਸ਼ ਦੇ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ 690 ਸੀਟਾਂ ‘ਤੇ ਚੋਣਾਂ ਹੋਣਗੀਆਂ ਅਤੇ ਚੋਣ ਕਮਿਸ਼ਨ ਵਲੋਂ ਪੰਜ ਸੂਬਿਆਂ ਵਿਚ 1 ਲੱਖ, 85 ਹਜ਼ਾਰ ਪੋਲਿੰਗ ਬੂਥ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਪੰਜ ਸੂਬਿਆਂ ਦੇ 16 ਕਰੋੜ ਦੇ ਕਰੀਬ ਵੋਟਰ ਆਪਣੇ ਵੋਟ ਦੀ ਵਰਤੋਂ ਕਰਨਗੇ। ਚੋਣ ਕਮਿਸ਼ਨ ਵਲੋਂ ਉਮੀਦਵਾਰ ਨੂੰ 28 ਲੱਖ ਰੁਪਏ ਖਰਚ ਕਰਨ ਦੀ ਛੋਟ ਦਿੱਤੀ ਗਈ ਹੈ।
Leave a Reply